ALUMNI MEET 2023
ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਵਿਖੇ ਅਲੂਮਨੀ ਮੀਟ (ਸਾਬਕਾ ਵਿਦਿਆਰਥੀਆਂ ਦੀ ਇਕੱਤਰਤਾ) ਕਰਵਾਈ
—————————————————————–
ਖਡੂਰ ਸਾਹਿਬ – (20 ਸਤੰਬਰ, 2023) ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਵਿਖੇ ਅਲੂਮਨੀ ਮੀਟ ਕਰਵਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ। ਉਪਰੰਤ, ਸਕੂਲ ਪ੍ਰਿੰਸੀਪਲ ਸ੍ਰ. ਅਮਰਜੀਤ ਸਿੰਘ ਨੇ ਆਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਸਾਡੇ ਸਕੂਲ ਵੱਲੋਂ ਵਿਲੱਖਣ ਉਪਰਾਲਾ ਕਰਦੇ ਹੋਏ ਪਲੇਠੀ ਅਲੂਮਨੀ ਮੀਟ ਆਯੋਜਿਤ ਕੀਤੀ ਗਈ ਹੈ। ਉਹਨਾਂ ਵੱਲੋਂ ਅਲੂਮਨੀ ਮੀਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ ਅਤੇ ਚੰਗੇ ਭਵਿੱਖ ਲਈ ਸ਼ੁਭ-ਕਾਮਨਾਵਾਂ ਦਿੱਤੀਆਂ ਗਈਆਂ। ਆਏ ਹੋਏ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਕੂਲ ਤੋਂ ਬਾਅਦ ਦੇ ਆਪਣੇ ਅਨੁਭਵ ਵੀ ਸਾਂਝੇ ਕੀਤੇ। ਇਸ ਉਪਰੰਤ ਬਾਬਾ ਸੇਵਾ ਸਿੰਘ ਜੀ ਨੇ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਉੱਚ-ਪੜ੍ਹਾਈ ਕਰਕੇ ਸਨਮਾਨਯੋਗ ਅਹੁਦੇ ਹਾਸਲ ਕਰਦੇ ਹੋਏ ਦੇਸ਼, ਕੌਮ ਅਤੇ ਸਮਾਜ ਦੀ ਸੇਵਾ ਕਰਨ ਵਾਸਤੇ ਪ੍ਰੇਰਨਾ ਦਿੱਤੀ। ਅਲੂਮਨੀ ਮੀਟ ਵਿੱਚ ਪਹੁੰਚੇ ਵਿਦਿਆਰਥੀਆਂ ਨੂੰ ਸਤਿਕਾਰਯੋਗ ਬਾਬਾ ਸੇਵਾ ਸਿੰਘ ਜੀ ਵੱਲੋਂ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ। ਉਪਰੰਤ, ਭਾਈ ਵਰਿਆਮ ਸਿੰਘ ਜੀ ਨੇ “ਵਿਦਿਆ ਵਿਚਾਰੀ ਤਾਂ ਪਰਉਪਕਾਰੀ” ਦੇ ਸਿਧਾਂਤ ਨੂੰ ਦ੍ਰਿੜ ਕਰਵਾਉਂਦੇ ਹੋਏ ਵਿਦਿਆ ਦੇ ਮੰਤਵ – ਪਰਉਪਕਾਰ ਨੂੰ ਜੀਵਨ ਵਿੱਚ ਅਮਲੀ ਰੂਪ ਵਿੱਚ ਧਾਰਨ ਕਰਨ ਦੀ ਸਿੱਖਿਆ ਦਿੱਤੀ। ਪ੍ਰੋਗਰਾਮ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਕੱਤਰ ਸ੍ਰ. ਅਵਤਾਰ ਸਿੰਘ ਬਾਜਵਾ ਜੀ ਵੱਲੋਂ ਵੀ ਸ਼ਿਰਕਤ ਕੀਤੀ ਗਈ। ਅੰਤ ਵਿੱਚ, ਸਕੂਲ ਦੇ ਮੁੱਖ-ਅਧਿਆਪਕਾ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਉਪਰੋਕਤ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।